ਅੰਮ੍ਰਿਤਸਰ: ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੋਕੇ ਦੇਸ਼ ਵਿਦੇਸ਼ ਤੋਂ ਸੰਗਤਾਂ ਗੁਰੂ ਘਰ ਵਿੱਚ ਨਤਮਸਤਕ ਹੋਣ ਲਈ ਪਹੁੰਚੀਆਂ। ਇਸ ਮੌਕੇ ਸੰਗਤਾਂ ਨੇ ਗੁਰੂ ਘਰ ਵਿੱਚ ਮੱਥਾ ਟੇਕਿਆ ਅਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ। ਇਸਦੇ ਨਾਲ ਹੀ, ਸੰਗਤਾਂ ਵੱਲੋਂ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ ਗਿਆ। ਇਸ ਮੌਕੇ ਗੁਰੂਘਰ ਵਿੱਚ ਪੁੱਜੀਆਂ ਸੰਗਤਾਂ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਅੱਜ ਸਿੱਖਾਂ ਦੇ ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਪੁਰਬ ਹੈ ਜੋ ਦੇਸ਼ਾਂ ਵਿਦੇਸ਼ਾਂ ਵਿੱਚ ਬਹੁਤ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਬੀਤੇ ਦਿਨੀ ਗੁਰਦੁਆਰਾ ਗੁਰੂ ਕਾ ਮਹਿਲ ਵਿਖੇ ਜੋ ਅਖੰਡ ਪਾਠ ਆਰੰਭ ਕਰਵਾਏ ਗਏ ਸਨ ਉਨ੍ਹਾਂ ਦੇ ਅੱਜ ਭੋਗ ਪਾਏ ਗਏ ਹਨ। ਉੱਥੇ ਹੀ ਸ਼੍ਰੋਮਣੀ ਕਮੇਟੀ ਵੱਲੋਂ ਵੱਧ ਰਹੀ ਗਰਮੀ ਨੂੰ ਲੈ ਕੇ ਸੰਗਤਾਂ ਦੇ ਲਈ ਪੁਖਤਾ ਪ੍ਰਬੰਧ ਵੀ ਕੀਤੇ ਗਏ ਹਨ। ਗੁਰੂ ਘਰ ਵਿੱਚ ਠੰਢੇ ਜਲ ਦੀਆਂ ਛਬੀਲਾਂ ਲਗਾਈਆਂ ਗਈਆਂ ਹਨ ਅਤੇ ਮੈਟ ਵੀ ਵਿਛਾਏ ਗਏ ਹਨ। ਰਾਤ ਨੂੰ ਦੀਪ ਮਾਲਾ ਅਤੇ ਆਤਿਸ਼ਬਾਜ਼ੀ ਵੀ ਕੀਤੀ ਜਾਵੇਗੀ।
Category
🗞
NewsTranscript
00:00Thank you so much for joining us.
00:30Thank you so much for joining us.